Al-Hujurat

الحجرات

The Rooms18 ayahsMedinan

بِسْمِ ٱللَّهِ ٱلرَّحْمَٰنِ ٱلرَّحِيمِ

يَٰٓأَيُّهَا ٱلَّذِينَ ءَامَنُواْ لَا تُقَدِّمُواْ بَيۡنَ يَدَيِ ٱللَّهِ وَرَسُولِهِۦۖ وَٱتَّقُواْ ٱللَّهَۚ إِنَّ ٱللَّهَ سَمِيعٌ عَلِيمٞ﴿١

1ਹੇ ਈਮਾਨ ਵਾਲਿਓ! ਅੱਲਾਹ ਅਤੇ ਉਸ ਦੇ ਰਸੂਲ (ਮੁਹੰਮਦ ਸ:) ਤੋਂ (ਕਿਸੇ ਪੱਖੋਂ ਵੀ) ਅਗਾਂਹ ਨਾ ਵਧੋ [1] ਅਤੇ ਅੱਲਾਹ ਤੋਂ ਡਰਦੇ ਰਿਹਾ ਕਰੋ, ਅੱਲਾਹ (ਹਰ ਗੱਲ) ਸੁਣਨ ਵਾਲਾ ਅਤੇ ਜਾਣਨ ਵਾਲਾ ਹੈ।

يَٰٓأَيُّهَا ٱلَّذِينَ ءَامَنُواْ لَا تَرۡفَعُوٓاْ أَصۡوَٰتَكُمۡ فَوۡقَ صَوۡتِ ٱلنَّبِيِّ وَلَا تَجۡهَرُواْ لَهُۥ بِٱلۡقَوۡلِ كَجَهۡرِ بَعۡضِكُمۡ لِبَعۡضٍ أَن تَحۡبَطَ أَعۡمَٰلُكُمۡ وَأَنتُمۡ لَا تَشۡعُرُونَ﴿٢

2ਹੇ ਈਮਾਨ ਵਾਲਿਓ! ਆਪਣੀਆਂ ਆਵਾਜ਼ਾਂ ਨਬੀ (ਮੁਹੰਮਦ ਸ:) ਦੀ ਅਵਾਜ਼ ਨਾਲੋਂ ਉੱਚੀ ਨਾ ਕਰੋ ਅਤੇ ਨਾ ਹੀ ਉਹਨਾਂ ਨਾਲ ਉੱਚੀ ਆਵਾਜ਼ ਕਰਕੇ ਗੱਲ ਕਰੋ ਜਿਵੇਂ ਤੁਸੀਂ ਇਕ-ਦੂਜੇ ਨਾਲ ਉੱਚੀ ਆਵਾਜ਼ ਨਾਲ ਗੱਲਬਾਤ ਕਰਦੇ ਹੋ। ਕਿਤੇ ਇੰਜ ਨਾ ਹੋਵੇ ਕਿ ਤੁਹਾਡੇ ਕਿਤੇ ਕਰਾਏ ਸਾਰੇ ਕੰਮ ਵਿਅਰਥ ਹੀ ਚਲੇ ਜਾਣ ਅਤੇ ਤੁਹਾਨੂੰ ਪਤਾ ਵੀ ਨਾ ਲੱਗੇ।

إِنَّ ٱلَّذِينَ يَغُضُّونَ أَصۡوَٰتَهُمۡ عِندَ رَسُولِ ٱللَّهِ أُوْلَٰٓئِكَ ٱلَّذِينَ ٱمۡتَحَنَ ٱللَّهُ قُلُوبَهُمۡ لِلتَّقۡوَىٰۚ لَهُم مَّغۡفِرَةٞ وَأَجۡرٌ عَظِيمٌ﴿٣

3ਜਿਹੜੇ ਲੋਕ ਅੱਲਾਹ ਦੇ ਪੈਗ਼ੰਬਰ (ਮੁਹੰਮਦ ਸ:) ਦੀ ਹਜ਼ੂਰੀ ਵਿਚ ਆਪਣੀਆਂ ਆਵਾਜ਼ਾਂ ਨੀਵੀਆਂ ਰੱਖਦੇ ਹਨ, ਇਹੋ ਉਹ ਲੋਕ ਹਨ ਜਿਨ੍ਹਾਂ ਦੇ ਦਿਲਾਂ ਦੀ ਪਰਖ ਅੱਲਾਹ ਨੇ ਪਰਹੇਜ਼ਗਾਰੀ ਲਈ ਕਰ ਲਈ ਹੈ। ਉਹਨਾਂ ਲਈ (ਅੱਲਾਹ ਵੱਲੋਂ) ਬਖ਼ਸ਼ਿਸ਼ ਹੈ ਅਤੇ (ਚੰਗੇ ਕੰਮਾਂ ਦਾ) ਬਹੁਤ ਵੱਡਾ ਬਦਲਾ ਹੈ।

إِنَّ ٱلَّذِينَ يُنَادُونَكَ مِن وَرَآءِ ٱلۡحُجُرَٰتِ أَكۡثَرُهُمۡ لَا يَعۡقِلُونَ﴿٤

4(ਹੇ ਨਬੀ!) ਜਿਹੜੇ ਲੋਕ ਤੁਹਾਨੂੰ ਕਮਰਿਆਂ ਦੇ ਬਾਹਰੋਂ ਆਵਾਜ਼ਾਂ ਦਿੰਦੇ ਹਨ ਉਹਨਾਂ ਵਿੱਚੋਂ ਬਹੁਤੇ ਲੋਕ ਬੇ-ਅਕਲ ਹਨ।

وَلَوۡ أَنَّهُمۡ صَبَرُواْ حَتَّىٰ تَخۡرُجَ إِلَيۡهِمۡ لَكَانَ خَيۡرٗا لَّهُمۡۚ وَٱللَّهُ غَفُورٞ رَّحِيمٞ﴿٥

5ਜੇ ਉਹ ਲੋਕ ਸਬਰ ਤੋਂ ਕੰਮ ਲੈਂਦੇ ਕਿ ਤੁਸੀਂ ਆਪ ਹੀ ਉਹਨਾਂ ਕੋਲ ਆ ਜਾਂਦੇ ਤਾਂ ਉਹਨਾਂ ਲਈ ਵਧੇਰੇ ਚੰਗਾ ਹੁੰਦਾ। ਅੱਲਾਹ ਵੱਡਾ ਬਖ਼ਸ਼ਣਹਾਰ ਅਤੇ ਮਿਹਰਬਾਨ ਹੈ।

يَٰٓأَيُّهَا ٱلَّذِينَ ءَامَنُوٓاْ إِن جَآءَكُمۡ فَاسِقُۢ بِنَبَإٖ فَتَبَيَّنُوٓاْ أَن تُصِيبُواْ قَوۡمَۢا بِجَهَٰلَةٖ فَتُصۡبِحُواْ عَلَىٰ مَا فَعَلۡتُمۡ نَٰدِمِينَ﴿٦

6ਹੇ ਈਮਾਨ ਵਾਲਿਓ! ਜੇ ਕੋਈ ਝੂਠਾ ਵਿਅਕਤੀ ਤੁਹਾਨੂੰ ਕੋਈ ਸੂਚਨਾ ਦੇਵੇ ਤਾਂ ਉਸ ਦੀ ਜਾਂਚ-ਪੜ੍ਹਤਾਲ ਕਰ ਲਿਆ ਕਰੋ। ਇੰਜ ਨਾ ਹੋਵੇ ਕਿ ਤੁਸੀਂ ਕਿਸੇ ਕੌਮ ਨੂੰ ਅਣਜਾਣਪੁਣੇ ਵਿਚ ਨੁਕਸਾਨ ਪੁਚਾ ਬੈਠੋ ਅਤੇ ਫੇਰ ਤੁਹਾਨੂੰ ਆਪਣੀ ਕਰਨੀ ’ਤੇ ਪਛਤਾਵਾ ਹੋਵੇ।

وَٱعۡلَمُوٓاْ أَنَّ فِيكُمۡ رَسُولَ ٱللَّهِۚ لَوۡ يُطِيعُكُمۡ فِي كَثِيرٖ مِّنَ ٱلۡأَمۡرِ لَعَنِتُّمۡ وَلَٰكِنَّ ٱللَّهَ حَبَّبَ إِلَيۡكُمُ ٱلۡإِيمَٰنَ وَزَيَّنَهُۥ فِي قُلُوبِكُمۡ وَكَرَّهَ إِلَيۡكُمُ ٱلۡكُفۡرَ وَٱلۡفُسُوقَ وَٱلۡعِصۡيَانَۚ أُوْلَٰٓئِكَ هُمُ ٱلرَّٰشِدُونَ﴿٧

7ਭਲੀ ਭਾਂਤ ਜਾਣ ਜਾਓ! ਕਿ ਤੁਹਾਡੇ ਵਿਚਾਲੇ ਅੱਲਾਹ ਦਾ ਰਸੂਲ ਮੌਜੂਦ ਹੈ। ਜੇ ਉਹ ਸਾਰੇ ਮਾਮਲਿਆਂ ਵਿਚ ਤੁਹਾਡੀ ਗੱਲ ਮੰਨ ਲਿਆ ਕਰੇ ਤਾਂ ਤੁਸੀਂ ਆਪੋ ਔਕੜਾਂ ਵਿਚ ਫਸ ਜਾਂਦੇ, ਪਰ ਅੱਲਾਹ ਨੇ ਤੁਹਾਨੂੰ ਈਮਾਨ ਦਾ ਮੋਹ ਬਖ਼ਸ਼ਿਆ ਅਤੇ ਉਸ ਨੂੰ ਤੁਹਾਡੇ ਲਈ ਮਨ-ਭਾਉਂਦਾ ਬਣਾ ਦਿੱਤਾ ਅਤੇ ਉਸ ਨੇ ਤੁਹਾਡੇ ਲਈ ਕੁਫ਼ਰ, ਝੂਠ ਤੇ ਅਵੱਗਿਆ ਨੂੰ ਨਾ-ਪਸੰਦ ਬਣਾ ਛੱਡਿਆ ਹੈ। ਇਹੋ ਲੋਕ ਸਿੱਧੀ ਰਾਹ ਚੱਲਣ ਵਾਲੇ ਤੇ ਹਿਦਾਇਤ ਵਾਲੇ ਹਨ।

فَضۡلٗا مِّنَ ٱللَّهِ وَنِعۡمَةٗۚ وَٱللَّهُ عَلِيمٌ حَكِيمٞ﴿٨

8ਇਹ ਸਭ ਅੱਲਾਹ ਦਾ ਅਹਿਸਾਨ ਅਤੇ ਇਨਾਮ ਹੈ ਅਤੇ ਅੱਲਾਹ ਸਭ ਕੁੱਝ ਜਾਣਨ ਵਾਲਾ ਅਤੇ ਯੁਕਤੀਮਾਨ (ਹਿਕਮਤ) ਵਾਲਾ ਹੈ।

وَإِن طَآئِفَتَانِ مِنَ ٱلۡمُؤۡمِنِينَ ٱقۡتَتَلُواْ فَأَصۡلِحُواْ بَيۡنَهُمَاۖ فَإِنۢ بَغَتۡ إِحۡدَىٰهُمَا عَلَى ٱلۡأُخۡرَىٰ فَقَٰتِلُواْ ٱلَّتِي تَبۡغِي حَتَّىٰ تَفِيٓءَ إِلَىٰٓ أَمۡرِ ٱللَّهِۚ فَإِن فَآءَتۡ فَأَصۡلِحُواْ بَيۡنَهُمَا بِٱلۡعَدۡلِ وَأَقۡسِطُوٓاْۖ إِنَّ ٱللَّهَ يُحِبُّ ٱلۡمُقۡسِطِينَ﴿٩

9ਅਤੇ (ਹੇ ਮੁਸਲਮਾਨੋ!) ਜੇ ਈਮਾਨ ਵਾਲਿਆਂ ਦੇ ਦੋ ਧੜੇ ਆਪੋ ਵਿਚ ਲੜ ਪੈਣ ਤਾਂ ਉਹਨਾਂ ਵਿਚਾਲੇ ਮੇਲ-ਮਿਲਾਪ ਕਰਾ ਦਿਓ। (ਜੇ ਉਹਨਾਂ ਵਿਚਾਲੇ ਸੁਲਾਹ ਨਾ ਹੋਵੇ ਤਾਂ) ਫੇਰ ਜਿਹੜਾ ਉਹਨਾਂ ’ਚੋਂ ਦੂਜੇ ਨਾਲ ਵਧੀਕੀ ਕਰਦਾ ਹੈ ਤਾਂ ਤੁਸੀਂ ਵਧੀਕੀ ਕਰਨ ਵਾਲੇ ਨਾਲ ਲੜੋ, ਇੱਥੋਂ ਤਕ ਕਿ ਉਹ ਅੱਲਾਹ ਦੇ ਹੁਕਮਾਂ ਨੂੰ ਮੰਣਨ ਵਾਲਾ ਬਣ ਜਾਵੇ। ਜੇ ਉਹ ਸੁਲਾਹ ਵੱਲ ਪਰਤ ਆਵੇ ਤਾਂ ਇਨਸਾਫ਼ ਨਾਲ ਸੁਲਾਹ ਕਰਵਾ ਦਿਓ ਅਤੇ ਨਿਆ ਕਰੋ, ਕਿਉਂ ਜੋ ਅੱਲਾਹ ਨਿਆ ਕਰਨ ਵਾਲਿਆਂ ਨੂੰ ਹੀ ਮੁਹੱਬਤ ਕਰਦਾ ਹੈ।

إِنَّمَا ٱلۡمُؤۡمِنُونَ إِخۡوَةٞ فَأَصۡلِحُواْ بَيۡنَ أَخَوَيۡكُمۡۚ وَٱتَّقُواْ ٱللَّهَ لَعَلَّكُمۡ تُرۡحَمُونَ﴿١٠

10(ਯਾਦ ਰੱਖੋ ਕਿ) ਸਾਰੇ ਹੀ ਈਮਾਨ ਵਾਲੇ (ਇਕ-ਦੂਜੇ ਦੇ) ਭਰਾ ਹਨ, ਸੋ ਤੁਸੀਂ ਆਪਣੇ ਭਰਾਵਾਂ ਵਿਚਾਲੇ (ਜੇ ਲੜਾਈ ਹੋ ਜਾਵੇ) ਸੁਲਾਹ ਕਰਾ ਦਿਆ ਕਰੋ ਅਤੇ ਅੱਲਾਹ ਤੋਂ ਡਰੋ ਤਾਂ ਜੋ ਤੁਹਾਡੇ ’ਤੇ ਮਿਹਰ ਕੀਤੀ ਜਾਵੇ।

يَٰٓأَيُّهَا ٱلَّذِينَ ءَامَنُواْ لَا يَسۡخَرۡ قَوۡمٞ مِّن قَوۡمٍ عَسَىٰٓ أَن يَكُونُواْ خَيۡرٗا مِّنۡهُمۡ وَلَا نِسَآءٞ مِّن نِّسَآءٍ عَسَىٰٓ أَن يَكُنَّ خَيۡرٗا مِّنۡهُنَّۖ وَلَا تَلۡمِزُوٓاْ أَنفُسَكُمۡ وَلَا تَنَابَزُواْ بِٱلۡأَلۡقَٰبِۖ بِئۡسَ ٱلِٱسۡمُ ٱلۡفُسُوقُ بَعۡدَ ٱلۡإِيمَٰنِۚ وَمَن لَّمۡ يَتُبۡ فَأُوْلَٰٓئِكَ هُمُ ٱلظَّٰلِمُونَ﴿١١

11ਹੇ ਈਮਾਨ ਵਾਲਿਓ! ਪੁਰਸ਼ਾਂ ਦਾ ਕੋਈ ਧੜਾ ਦੂਜੇ ਪੁਰਸ਼ਾਂ ਦਾ ਮਖੌਲ ਨਾ ਉਡਾਵੇ, ਹੋ ਸਕਦਾ ਹੈ ਕਿ ਉਹ ਲੋਕ ਉਹਨਾਂ ਨਾਲੋਂ ਚੰਗੇਰੇ ਹੋਣ, ਅਤੇ ਨਾ ਹੀ ਜ਼ਨਾਨੀਆਂ ਦੂਜੀਆਂ ਜ਼ਨਾਨੀਆਂ ਦਾ ਮਖੌਲ ਉਡਾਉਣ, ਹੋ ਸਕਦਾ ਹੈ ਕਿ ਉਹ (ਜ਼ਨਾਨੀਆਂ) ਉਹਨਾਂ ਨਾਲੋਂ ਚੰਗੀਆਂ ਹੋਣ। ਅਤੇ ਆਪਸ ਵਿਚ ਇਕ ਦੂਜੇ ਦੀਆਂ ਬੁਰਾਈਆਂ ਨਾ ਕਰੋ, ਨਾ ਹੀ ਕਿਸੇ ਨੂੰ ਭੈੜੇ ਨਾਂ ਨਾਲ ਪੁਕਾਰੋ, ਈਮਾਨ ਲਿਆਉਣ ਮਗਰੋਂ ਭੈੜੇ ਨਾਂ ਨਾਲ ਪੁਕਾਰਨਾ ਗੁਨਾਹ ਹੈ। ਜਿਹੜੇ ਲੋਕ (ਗੁਨਾਹ ਕਰਨ ਮਗਰੋਂ) ਤੌਬਾ ਨਹੀਂ ਕਰਦੇ ਉਹੀਓ ਜ਼ਾਲਿਮ ਹਨ।

يَٰٓأَيُّهَا ٱلَّذِينَ ءَامَنُواْ ٱجۡتَنِبُواْ كَثِيرٗا مِّنَ ٱلظَّنِّ إِنَّ بَعۡضَ ٱلظَّنِّ إِثۡمٞۖ وَلَا تَجَسَّسُواْ وَلَا يَغۡتَب بَّعۡضُكُم بَعۡضًاۚ أَيُحِبُّ أَحَدُكُمۡ أَن يَأۡكُلَ لَحۡمَ أَخِيهِ مَيۡتٗا فَكَرِهۡتُمُوهُۚ وَٱتَّقُواْ ٱللَّهَۚ إِنَّ ٱللَّهَ تَوَّابٞ رَّحِيمٞ﴿١٢

12ਹੇ ਈਮਾਨ ਵਾਲਿਓ! ਬਹੁਤੇ ਗੁਮਾਨ ਕਰਨ ਤੋਂ ਬਚੋ ਕਿਉਂ ਜੋ ਕਈ ਗੁਮਾਨ ਤਾਂ ਗੁਨਾਹ ਹੁੰਦੇ ਹਨ। ਤੁਸੀਂ ਇਕ ਦੂਜੇ ਦੀ ਟੋਹ ਵਿਚ ਨਾ ਰਹੋ ਅਤੇ ਨਾ ਹੀ ਤੁਹਾਡੇ ਵਿੱਚੋਂ ਕੋਈ ਕਿਸੇ ਦੀ ਚੁਗ਼ਲੀ ਕਰੇ। ਕੀ ਤੁਹਾਡੇ ਵਿੱਚੋਂ ਕੋਈ ਆਪਣੇ ਮਰੇ ਹੋਏ ਭਰਾ ਦਾ ਮਾਸ ਖਾਣਾ ਪਸੰਦ ਕਰੇਗਾ ? ਸਗੋਂ ਤੁਹਾਨੂੰ ਤਾਂ ਇਸ ਤੋਂ ਘ੍ਰਿਣਾ ਆਵੇਗੀ। [2] ਅੱਲਾਹ ਤੋਂ ਡਰੋ (ਜੇ ਕੋਈ ਪਾਪ ਹੋ ਗਿਆ ਤਾਂ ਤੌਬਾ ਕਰੋ) ਬੇਸ਼ੱਕ ਅੱਲਾਹ ਤੌਬਾ ਕਬੂਲਣ ਵਾਲਾ ਅਤੇ ਮਿਹਰਬਾਨ ਹੈ।

يَٰٓأَيُّهَا ٱلنَّاسُ إِنَّا خَلَقۡنَٰكُم مِّن ذَكَرٖ وَأُنثَىٰ وَجَعَلۡنَٰكُمۡ شُعُوبٗا وَقَبَآئِلَ لِتَعَارَفُوٓاْۚ إِنَّ أَكۡرَمَكُمۡ عِندَ ٱللَّهِ أَتۡقَىٰكُمۡۚ إِنَّ ٱللَّهَ عَلِيمٌ خَبِيرٞ﴿١٣

13ਹੇ ਲੋਕੋ! ਅਸਾਂ ਤੁਹਾਨੂੰ ਸਭ ਨੂੰ ਇੱਕ ਪੁਰਸ਼ ਅਤੇ ਇਕ ਇਸਤਰੀ (ਆਦਮ ਤੇ ਹਵਾ) ਤੋਂ ਪਦਾ ਕੀਤਾ ਹੈ। ਇਕ ਦੂਜੇ ਦੀ ਪਛਾਣ ਲਈ ਤੁਹਾਡੇ ਖ਼ਾਨਦਾਨ ਅਤੇ ਕਬੀਲੇ (ਗੋਤਰ, ਬਰਾਦਰੀਆਂ) ਬਣਾ ਦਿੱਤੀਆਂ (ਪ੍ਰੰਤੂ) ਅੱਲਾਹ ਦੀਆਂ ਨਜ਼ਰਾਂ ਵਿਚ ਸਭ ਤੋਂ ਵਧੇਰੇ ਆਦਰ-ਮਾਨ ਵਾਲਾ ਤੁਹਾਡੇ ਵਿੱਚੋਂ ਉਹੀਓ ਹੈ ਜਿਹੜਾ ਸਭ ਤੋਂ ਵੱਧ (ਰੱਬ ਤੋਂ) ਡਰਦਾ ਹੈ। ਬੇਸ਼ੱਕ ਅੱਲਾਹ ਸਭ ਕੁੱਝ ਜਾਣਦਾ ਹੈ ਅਤੇ ਹਰੇਕ ਗੱਲ ਦੀ ਖ਼ਬਰ ਰੱਖਦਾ ਹੈ।

۞ قَالَتِ ٱلۡأَعۡرَابُ ءَامَنَّاۖ قُل لَّمۡ تُؤۡمِنُواْ وَلَٰكِن قُولُوٓاْ أَسۡلَمۡنَا وَلَمَّا يَدۡخُلِ ٱلۡإِيمَٰنُ فِي قُلُوبِكُمۡۖ وَإِن تُطِيعُواْ ٱللَّهَ وَرَسُولَهُۥ لَا يَلِتۡكُم مِّنۡ أَعۡمَٰلِكُمۡ شَيۡـًٔاۚ إِنَّ ٱللَّهَ غَفُورٞ رَّحِيمٌ﴿١٤

14ਦਿਹਾਤੀ (ਬੱਦੂ) ਆਖਦੇ ਹਨ ਕਿ ਅਸੀਂ ਈਮਾਨ ਲਿਆਏ ਹਾਂ। ਤੁਸੀਂ (ਹੇ ਨਬੀ!) ਉਹਨਾਂ ਨੂੰ ਆਖੋ ਕਿ (ਹਕੀਕਤ ਵਿਚ ਤਾਂ) ਤੁਸੀਂ ਈਮਾਨ ਨਹੀਂ ਲਿਆਏ, ਹਾਂ ਇੰਜ ਕਹੋ ਕਿ ਅਸੀਂ ਇਸਲਾਮ ਲਿਆਏ ਹਾਂ ਜਦ ਕਿ ਸੱਚ ਇਹ ਹੈ ਕਿ ਅਜਿਹੇ ਤਕ ਤੁਹਾਡੇ ਮਨਾਂ ਵਿਚ (ਸੱਚੇ) ਈਮਾਨ ਨੇ ਪ੍ਰਵੇਸ਼ ਨਹੀਂ ਕੀਤਾ। ਜੇ ਤੁਸੀਂ ਅੱਲਾਹ ਦੀ ਅਤੇ ਉਸ ਦੇ ਰਸੂਲ (ਮੁਹੰਮਦ ਸ:) ਦੀ ਫ਼ਰਮਾਂਬਰਦਾਰੀ ਕਰੋਗੇ ਤਾਂ ਅੱਲਾਹ ਤੁਹਾਡੇ ਅਮਲਾਂ ਵਿੱਚੋਂ ਕੁੱਝ ਵੀ ਘਾਟ ਨਹੀਂ ਕਰੇਗਾ। ਬੇਸ਼ੱਕ ਅੱਲਾਹ ਬਖ਼ਸ਼ਣਹਾਰ ਅਤੇ ਦਿਆਲੂ ਹੈ।

إِنَّمَا ٱلۡمُؤۡمِنُونَ ٱلَّذِينَ ءَامَنُواْ بِٱللَّهِ وَرَسُولِهِۦ ثُمَّ لَمۡ يَرۡتَابُواْ وَجَٰهَدُواْ بِأَمۡوَٰلِهِمۡ وَأَنفُسِهِمۡ فِي سَبِيلِ ٱللَّهِۚ أُوْلَٰٓئِكَ هُمُ ٱلصَّٰدِقُونَ﴿١٥

15ਹਕੀਕਤ ਵਿਚ (ਸੱਚੇ) ਮੋਮਿਨ ਤਾਂ ਉਹ ਹਨ ਜਿਹੜੇ ਅੱਲਾਹ ਤੇ ਉਸ ਦੇ ਰਸੂਲ (ਮੁਹੰਮਦ ਸ:) ’ਤ ਪੱਕਾ ਈਮਾਨ ਲਿਆਏ, ਫੇਰ ਉਹਨਾਂ ਨੇ ਕਿਸੇ ਵੀ ਪ੍ਰਕਾਰ ਦਾ ਕੋਈ ਸ਼ੱਕ ਨਹੀਂ ਕੀਤਾ ਅਤੇ ਉਹਨਾਂ ਨੇ ਆਪਣੇ ਧੰਨ ਅਤੇ ਆਪਣੀਆਂ ਜਾਨਾਂ ਨਾਲ ਅੱਲਾਹ ਦੀ ਰਾਹ ਵਿਚ ਜਿਹਾਦ (ਸੰਘਰਸ਼) ਕੀਤਾ, ਉਹੀਓ ਲੋਕ ਸੱਚੇ ਈਮਾਨ ਵਾਲੇ ਹਨ।

قُلۡ أَتُعَلِّمُونَ ٱللَّهَ بِدِينِكُمۡ وَٱللَّهُ يَعۡلَمُ مَا فِي ٱلسَّمَٰوَٰتِ وَمَا فِي ٱلۡأَرۡضِۚ وَٱللَّهُ بِكُلِّ شَيۡءٍ عَلِيمٞ﴿١٦

16(ਹੇ ਨਬੀ! ਤੁਸੀਂ ਈਮਾਨ ਦੇ ਦਾਅਵੇਦਾਰਾਂ ਨੂੰ) ਆਖੋ, ਕੀ ਤੁਸੀਂ ਅੱਲਾਹ ਨੂੰ ਆਪਣੀ ਦੀਨਦਾਰੀ ਤੋਂ ਜਾਣੂ ਕਰਵਾਂਦੇ ਹੋ ?ਜਦ ਕਿ ਅਕਾਸ਼ਾਂ ਅਤੇ ਧਰਤੀ ਵਿਚ ਜੋ ਕੁੱਝ ਵੀ ਹੈ, ਉਸ ਤੋਂ ਅੱਲਾਹ ਭਲੀ-ਭਾਂਤ ਜਾਣੂ ਹੈ ਅਤੇ ਅੱਲਾਹ ਹੀ ਹਰ ਚੀਜ਼ ਦਾ ਗਿਆਨ ਰੱਖਦਾ ਹੈ।

يَمُنُّونَ عَلَيۡكَ أَنۡ أَسۡلَمُواْۖ قُل لَّا تَمُنُّواْ عَلَيَّ إِسۡلَٰمَكُمۖ بَلِ ٱللَّهُ يَمُنُّ عَلَيۡكُمۡ أَنۡ هَدَىٰكُمۡ لِلۡإِيمَٰنِ إِن كُنتُمۡ صَٰدِقِينَ﴿١٧

17(ਹੇ ਨਬੀ!) ਉਹ (ਬੱਦੂ) ਤੁਹਾਡੇ ਉੱਤੇ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਜਤਾਉਂਦੇ ਹਨ। ਤੁਸੀਂ ਉਹਨਾਂ ਨੂੰ ਆਖੋ ਕਿ ਆਪਣੇ ਮੁਸਲਮਾਨ ਹੋਣ ਦਾ ਅਹਿਸਾਨ ਮੇਰੇ ਸਿਰ ਨਾ ਧਰੋ, ਸਗੋਂ ਤੁਹਾਡੇ ’ਤੇ ਅੱਲਾਹ ਦਾ ਅਹਿਸਾਨ ਹੈ ਕਿ ਉਸ ਨੇ ਤੁਹਾਨੂੰ ਈਮਾਨ ਦੀ ਹਿਦਾਇਤ ਬਖ਼ਸ਼ੀ, ਜੇ ਤੁਸੀਂ ਸੱਚੇ ਹੋ। (ਤਾਂ ਇਸ ਅਹਿਸਾਨ ਨੂੰ ਕਬੂਲੋ)।

إِنَّ ٱللَّهَ يَعۡلَمُ غَيۡبَ ٱلسَّمَٰوَٰتِ وَٱلۡأَرۡضِۚ وَٱللَّهُ بَصِيرُۢ بِمَا تَعۡمَلُونَ﴿١٨

18ਬੇਸ਼ੱਕ ਅੱਲਾਹ ਅਕਾਸ਼ਾਂ ਅਤੇ ਧਰਤੀ ਦੀਆਂ ਸਾਰੀਆਂ ਗੁਪਤ ਗੱਲਾਂ ਨੂੰ ਜਾਣਦਾ ਹੈ ਅਤੇ ਤੁਸੀਂ ਜੋ ਵੀ ਕਰ ਰਹੇ ਹੋ ਅੱਲਾਹ ਉਸ ਨੂੰ ਵੀ ਚੰਗੀ ਤਰ੍ਹਾਂ ਵੇਖ ਰਿਹਾ ਹੈ।

RELATED SURAHS