Al-Haqqah

الحاقة

The Inevitable52 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

ٱلۡحَآقَّةُ﴿١

1ਵਾਪਰਨ ਵਾਲੀ, ਹੁਣੇ ਵਾਪਰਨ ਵਾਲੀ ਹੈ।

مَا ٱلۡحَآقَّةُ﴿٢

2ਕੀ ਹੈ, ਉਹ ਵਾਪਰਨ ਵਾਲੀ?

وَمَآ أَدۡرَىٰكَ مَا ٱلۡحَآقَّةُ﴿٣

3ਤੁਹਾਨੂੰ ਵਾਪਰਨ ਵਾਲੀ ਦੀ ਖ਼ਬਰ ਕਿਸ ਨੇ ਦਿੱਤੀ ਹੈ ?

كَذَّبَتۡ ثَمُودُ وَعَادُۢ بِٱلۡقَارِعَةِ﴿٤

4‘ਸਮੂਦ’ ਅਤੇ ‘ਆਦ’ ਨੇ ਇਸ ਬਰਬਾਦ ਕਰਨ ਵਾਲੀ ਕਿਆਮਤ ਨੂੰ ਝੁਠਲਾਇਆ।

فَأَمَّا ثَمُودُ فَأُهۡلِكُواْ بِٱلطَّاغِيَةِ﴿٥

5ਜਿਹੜੇ ‘ਸਮੂਦੀ’ ਸਨ ਉਹ ਇਕ ਵੱਡੀ ਤੇਜ਼ ਡਰਾਉਣ ਵਾਲੀ ਆਵਾਜ਼ ਨਾਲ ਹਲਾਕ ਕਰ ਦਿੱਤੇ ਗਏ।

وَأَمَّا عَادٞ فَأُهۡلِكُواْ بِرِيحٖ صَرۡصَرٍ عَاتِيَةٖ﴿٦

6ਅਤੇ ਜਿਹੜੇ ‘ਆਦੀ’ ਸਨ ਉਹ ਤੇਜ਼ ਸ਼ੂਕਦੀ ਹਨੇਰੀ ਨਾਲ ਬਰਬਾਦ ਹੋ ਗਏ।

سَخَّرَهَا عَلَيۡهِمۡ سَبۡعَ لَيَالٖ وَثَمَٰنِيَةَ أَيَّامٍ حُسُومٗاۖ فَتَرَى ٱلۡقَوۡمَ فِيهَا صَرۡعَىٰ كَأَنَّهُمۡ أَعۡجَازُ نَخۡلٍ خَاوِيَةٖ﴿٧

7ਅੱਲਾਹ ਨੇ ਉਹਨਾਂ ’ਤੇ ਲਗਾਤਾਰ ਸੱਤ ਰਾਤਾਂ ਅਤੇ ਅੱਠ ਦਿਨ ਇਸ (ਹਨੇਰੀ) ਨੂੰ ਚਾੜ੍ਹੀਂ ਰੱਖਿਆ, ਜੇ ਤੁਸੀਂ ਉੱਥੇ ਹੁੰਦੇ ਤਾਂ ਤੁਸੀਂ ਉਸ ਕੌਮ ਨੂੰ ਇੰਜ ਬਰਬਾਦ ਪਏ ਵੇਖਦੇ ਜਿਵੇਂ ਉਹ ਖਜੂਰ ਦੇ ਪੋਲੇ ਹੋ ਚੁੱਕੇ ਮੋਛੇ ਹੋਣ।

فَهَلۡ تَرَىٰ لَهُم مِّنۢ بَاقِيَةٖ﴿٨

8ਕੀ ਤੁਸੀਂ ਉਹਨਾਂ ਕੌਮਾਂ ਦਾ ਕੁੱਝ ਵੀ ਬਾਕੀ ਬਚਿਆ ਹੋਇਆ ਵੇਖਦੇ ਹੋ?

وَجَآءَ فِرۡعَوۡنُ وَمَن قَبۡلَهُۥ وَٱلۡمُؤۡتَفِكَٰتُ بِٱلۡخَاطِئَةِ﴿٩

9ਅਤੇ ਫ਼ਿਰਔਨ ਜਿਹੜਾ ਇਹਨਾਂ ਤੋਂ ਪਹਿਲਾਂ ਸੀ ਅਤੇ ਉੱਪਰ ਥੱਲੇ ਕੀਤੀਆਂ ਗਈਆਂ ਬਸਤੀਆਂ ਵਾਲੇ ਵੀ ਪਾਪ ਕਰਦੇ ਸਨ।

فَعَصَوۡاْ رَسُولَ رَبِّهِمۡ فَأَخَذَهُمۡ أَخۡذَةٗ رَّابِيَةً﴿١٠

10ਉਹਨਾਂ ਨੇ ਆਪਣੇ ਰੱਬ ਦੇ ਰਸੂਲ ਦੀ ਨਾ-ਫ਼ਰਮਾਨੀ ਕੀਤੀ ਤਾਂ ਉਹਨਾਂ ਦੇ ਰੱਬ ਨੇ ਉਹਨਾਂ ਨੂੰ ਕਰੜਾਈ ਨਾਲ ਫੜ ਲਿਆ।

إِنَّا لَمَّا طَغَا ٱلۡمَآءُ حَمَلۡنَٰكُمۡ فِي ٱلۡجَارِيَةِ﴿١١

11ਬੇਸ਼ੱਕ ਜਦੋਂ ਪਾਣੀ ਦਾ ਹੜ੍ਹ ਆਇਆ ਤਾਂ ਅਸੀਂ ਤੁਹਾਨੂੰ (ਨੂਹ ਤੇ ਉਸ ਦੇ ਸਾਥੀਆਂ ਨੂੰ) ਚਲਦੀ ਬੇੜੀ ਵਿਚ ਸਵਾਰ ਕਰ ਦਿੱਤਾ।

لِنَجۡعَلَهَا لَكُمۡ تَذۡكِرَةٗ وَتَعِيَهَآ أُذُنٞ وَٰعِيَةٞ﴿١٢

12ਤਾਂ ਜੋ ਅਸੀਂ ਤੁਹਾਡੀ ਇਸ ਘਟਨਾ ਨੂੰ ਸਿੱਖਿਆਦਾਈ ਬਣਾ ਦੇਈਏ, ਤਾਂ ਜੋ ਚੇਤੇ ਰੱਖਣ ਵਾਲੇ ਕੰਨ ਇਸ ਨੂੰ ਯਾਦ ਰੱਖਣ।

فَإِذَا نُفِخَ فِي ٱلصُّورِ نَفۡخَةٞ وَٰحِدَةٞ﴿١٣

13ਫੇਰ ਜਦੋਂ ਸੂਰ (ਨਰਸਿੰਘੇ) ਵਿਚ ਇਕ ਹੀ ਵਾਰ ਫੂਂਕ ਮਾਰੀ ਜਾਵੇਗੀ।

وَحُمِلَتِ ٱلۡأَرۡضُ وَٱلۡجِبَالُ فَدُكَّتَا دَكَّةٗ وَٰحِدَةٗ﴿١٤

14ਅਤੇ ਧਰਤੀ ਤੇ ਪਹਾੜ ਚੁੱਕ ਕੇ ਇਕ ਹੀ ਸੱਟ ਵਿਚ ਚੂਰ ਚੂਰ ਕਰ ਦਿੱਤੇ ਜਾਣਗੇ।

فَيَوۡمَئِذٖ وَقَعَتِ ٱلۡوَاقِعَةُ﴿١٥

15ਉਸ ਦਿਹਾੜੇ ਵਾਪਰਨ ਵਾਲੀ ਘਟਨਾ (ਕਿਆਮਤ) ਵਾਪਰੇਗੀ।

وَٱنشَقَّتِ ٱلسَّمَآءُ فَهِيَ يَوۡمَئِذٖ وَاهِيَةٞ﴿١٦

16ਅਤੇ ਅਕਾਸ਼ ਫੱਟ ਜਾਵੇਗਾ ਉਸ ਦਿਨ ਉਹ ਬੋਦਾ ਹੋ ਜਾਵੇਗਾ।

وَٱلۡمَلَكُ عَلَىٰٓ أَرۡجَآئِهَاۚ وَيَحۡمِلُ عَرۡشَ رَبِّكَ فَوۡقَهُمۡ يَوۡمَئِذٖ ثَمَٰنِيَةٞ﴿١٧

17ਅਤੇ ਫ਼ਰਿਸ਼ਤੇ ਉਸ ਦੇ ਕੰਢਿਆਂ ’ਤੇ ਹੋਣਗੇ ਅਤੇ ਉਸ ਦਿਨ ਅੱਠ ਫ਼ਰਿਸ਼ਤੇ ਤੁਹਾਡੇ ਰੱਬ ਦਾ ਅਰਸ਼ ਆਪਣੇ ਉੱਤੇ ਚੁੱਕੀ ਹੋਣਗੇ।

يَوۡمَئِذٖ تُعۡرَضُونَ لَا تَخۡفَىٰ مِنكُمۡ خَافِيَةٞ﴿١٨

18ਉਸ ਦਿਹਾੜੇ ਤੁਹਾਡੀ ਪੇਸ਼ੀ (ਰੱਬ ਦੇ ਹਜ਼ੂਰ) ਹੋਵੇਗੀ, ਤੇ ਤੁਹਾਡਾ ਕੋਈ ਵੀ ਭੇਤ ਲੁਕਿਆ ਨਹੀਂ ਰਹੇਗਾ।

فَأَمَّا مَنۡ أُوتِيَ كِتَٰبَهُۥ بِيَمِينِهِۦ فَيَقُولُ هَآؤُمُ ٱقۡرَءُواْ كِتَٰبِيَهۡ﴿١٩

19ਉਸ ਵੇਲੇ ਜਿਸ ਦੀ ਕਰਮ-ਪੱਤਰੀ ਉਸ ਦੇ ਸੱਜੇ ਹੱਥ ਵਿਚ ਦਿੱਤੀ ਜਾਵੇਗੀ, ਉਹ ਆਖੇਗਾ, ਲਓ ਮੇਰੀ ਕਰਮ-ਪੱਤਰੀ ਪੜ੍ਹੋ।

إِنِّي ظَنَنتُ أَنِّي مُلَٰقٍ حِسَابِيَهۡ﴿٢٠

20ਬੇਸ਼ੱਕ ਮੈਨੂੰ ਭਰੋਸਾ ਸੀ ਕਿ ਮੈਨੂੰ ਆਪਣੇ ਲੇਖੇ ਜੋਖੇ ਨਾਲ ਮਿਲਣਾ ਹੈ।

فَهُوَ فِي عِيشَةٖ رَّاضِيَةٖ﴿٢١

21ਸੋ ਉਹ ਮਨ ਭਾਉਂਦੀ ਜੀਵਨੀ ਵਿਚ ਹੋਵੇਗਾ।

فِي جَنَّةٍ عَالِيَةٖ﴿٢٢

22ਉੱਚੀਆਂ ਜੰਨਤਾਂ ਵਿਚ ਹੋਵੇਗਾ।

قُطُوفُهَا دَانِيَةٞ﴿٢٣

23ਜਿਸ ਦੇ ਫਲਾਂ ਦੇ ਗੁੱਛੇ ਕੋਲ ਹੀ ਝੁੱਕੇ ਹੋਣਗੇ।

كُلُواْ وَٱشۡرَبُواْ هَنِيٓـَٔۢا بِمَآ أَسۡلَفۡتُمۡ فِي ٱلۡأَيَّامِ ٱلۡخَالِيَةِ﴿٢٤

24ਆਖਿਆ ਜਾਵੇਗਾ ਕਿ ਮੌਜਾਂ ਨਾਲ ਖਾਓ ਪੀਓ ਆਪਣੇ ਉਹਨਾਂ ਕਰਮਾਂ ਦੇ ਬਦਲੇ ਜਿਹੜੇ ਤੁਸੀਂ ਬੀਤੇ ਸਮੇਂ ਵਿਚ ਅੱਗੇ ਭੇਜੇ ਸਨ।

وَأَمَّا مَنۡ أُوتِيَ كِتَٰبَهُۥ بِشِمَالِهِۦ فَيَقُولُ يَٰلَيۡتَنِي لَمۡ أُوتَ كِتَٰبِيَهۡ﴿٢٥

25ਪਰ ਜਿਸ ਦੀ ਕਰਮ-ਪੱਤਰੀ ਉਸ ਦੇ ਖੱਬੇ ਹੱਥ ਵਿਚ ਦਿੱਤੀ ਗਈ ਉਹ ਆਖੇਗਾ, ਕਾਸ਼ ਮੈਨੂੰ ਮੇਰੀ ਕਰਮ-ਪੱਤਰੀ ਨਾ ਦਿੱਤੀ ਜਾਂਦੀ।

وَلَمۡ أَدۡرِ مَا حِسَابِيَهۡ﴿٢٦

26ਮੈਨੂੰ ਪਤਾ ਹੀ ਨਾ ਹੁੰਦਾ ਕਿ ਮੇਰਾ ਲੇਖਾ-ਜੋਖਾ ਕੀ ਹੈ ?

يَٰلَيۡتَهَا كَانَتِ ٱلۡقَاضِيَةَ﴿٢٧

27ਕਾਸ਼! ਉਹੀਓ (ਜਿਹੜੀ ਸੰਸਾਰ ਵਿਚ ਮੌਤ ਆਈ ਸੀ) ਨਿਰਨਾਇਕ ਸਿੱਧ ਹੁੰਦੀ।

مَآ أَغۡنَىٰ عَنِّي مَالِيَهۡۜ﴿٢٨

28ਮੈਨੂੰ ਮੇਰੇ ਮਾਲ ਨੇ ਕੁੱਝ ਵੀ ਲਾਭ ਨਹੀਂ ਦਿੱਤਾ।

هَلَكَ عَنِّي سُلۡطَٰنِيَهۡ﴿٢٩

29ਮੇਰੀ ਹੁਕਮਰਾਨੀ ਮੈਥੋਂ ਖੁਸ ਗਈ।

خُذُوهُ فَغُلُّوهُ﴿٣٠

30ਹੁਕਮ ਹੋਵੇਗਾ ਕਿ ਇਸ ਨੂੰ ਫੜ ਲਵੋ ਅਤੇ ਇਸ ਦੇ ਸੰਗਲ ਪਾ ਦਿਓ।

ثُمَّ ٱلۡجَحِيمَ صَلُّوهُ﴿٣١

31ਫੇਰ ਇਸ ਨੂੰ ਨਰਕ ਦੀ ਅੱਗ ਵਿਚ ਸੁੱਟ ਦਿਓ।

ثُمَّ فِي سِلۡسِلَةٖ ذَرۡعُهَا سَبۡعُونَ ذِرَاعٗا فَٱسۡلُكُوهُ﴿٣٢

32ਫੇਰ ਇਕ ਜ਼ੰਜੀਰ ਵਿਚ, ਜਿਹੜੀ ਸੱਤਰ ਗਜ਼ ਲੰਮੀ ਹੈ, ਇਸ ਨੂੰ ਜਕੜ ਦਿਓ।

إِنَّهُۥ كَانَ لَا يُؤۡمِنُ بِٱللَّهِ ٱلۡعَظِيمِ﴿٣٣

33ਬੇਸ਼ੱਕ ਉਹ ਅੱਲਾਹ ਉੱਤੇ, ਜੋ ਕਿ ਸਰਵੁਚ ਹੈ, ਈਮਾਨ ਨਹੀਂ ਲਿਆਇਆ ਸੀ।

وَلَا يَحُضُّ عَلَىٰ طَعَامِ ٱلۡمِسۡكِينِ﴿٣٤

34ਅਤੇ ਨਾ ਹੀ ਮੁਥਾਜ ਨੂੰ ਖਾਣਾ ਖਵਾਉਣ ਲਈ ਪ੍ਰੇਰਨਾ ਦਿੰਦਾ ਸੀ।[1]

فَلَيۡسَ لَهُ ٱلۡيَوۡمَ هَٰهُنَا حَمِيمٞ﴿٣٥

35ਸੋ ਅੱਜ ਇੱਥੇ ਕੋਈ ਉਸ ਦਾ ਹਮਦਰਦ ਦੋਸਤ ਨਹੀਂ।

وَلَا طَعَامٌ إِلَّا مِنۡ غِسۡلِينٖ﴿٣٦

36ਅਤੇ ਨਾ ਹੀ ਜ਼ਖਮਾਂ ਦੇ ਧੋਣ ਤੋਂ ਛੁੱਟ ਕੋਈ ਭੋਜਨ ਹੈ।

لَّا يَأۡكُلُهُۥٓ إِلَّا ٱلۡخَٰطِـُٔونَ﴿٣٧

37ਛੁੱਟ ਅਪਰਾਧੀਆਂ ਤੋਂ ਇਸ ਨੂੰ ਕੋਈ ਨਹੀਂ ਖਾਂਦਾ।

فَلَآ أُقۡسِمُ بِمَا تُبۡصِرُونَ﴿٣٨

38ਸੋ ਮੈਂ ਉਹਨਾਂ ਚੀਜ਼ਾਂ ਦੀ ਸਹੁੰ ਖਾਂਦਾ ਹਾਂ ਜੋ ਤੁਸੀਂ ਵੇਖਦੇ ਹੋ।

وَمَا لَا تُبۡصِرُونَ﴿٣٩

39ਅਤੇ ਉਹਨਾਂ ਦੀ ਵੀ ਜੋ ਤੁਸੀਂ ਨਹੀਂ ਵੇਖਦੇ।

إِنَّهُۥ لَقَوۡلُ رَسُولٖ كَرِيمٖ﴿٤٠

40ਬੇਸ਼ੱਕ ਇਹ (.ਕੁਰਆਨ) ਇਕ ਸਤਿਕਾਰਯੋਗ ਰਸੂਲ ਦਾ ਕਥਨ ਹੈ।

وَمَا هُوَ بِقَوۡلِ شَاعِرٖۚ قَلِيلٗا مَّا تُؤۡمِنُونَ﴿٤١

41ਇਹ ਕਿਸੇ ਕਵੀ ਦਾ ਕਥਨ ਨਹੀਂ, ਪਰ ਤੁਸੀਂ ਲੋਕ ਘੱਟ ਹੀ ਈਮਾਨ ਲਿਆਉਂਦੇ ਹੋ।

وَلَا بِقَوۡلِ كَاهِنٖۚ قَلِيلٗا مَّا تَذَكَّرُونَ﴿٤٢

42ਅਤੇ ਨਾ ਹੀ ਕਿਸੇ ਪਾਂਧੇ ਦਾ ਕਥਨ ਹੈ, ਪਰ ਤੁਸੀਂ ਲੋਕ ਘੱਟ ਹੀ ਨਸੀਹਤ ਗ੍ਰਹਿਣ ਕਰਦੇ ਹੋ।

تَنزِيلٞ مِّن رَّبِّ ٱلۡعَٰلَمِينَ﴿٤٣

43ਇਹ (.ਕੁਰਆਨ) ਤਾਂ ਸਾਰੇ ਹੀ ਜਹਾਨਾਂ ਦੇ ਪਾਲਣਹਾਰ ਵੱਲੋਂ ਉੱਤਾਰਿਆ ਗਿਆ ਹੈ।

وَلَوۡ تَقَوَّلَ عَلَيۡنَا بَعۡضَ ٱلۡأَقَاوِيلِ﴿٤٤

44ਜੇਕਰ ਇਹ (ਮੁਹੰਮਦ ਸ:) ਸਾਡੇ ਨਾਂ ਨਾਲ ਕੋਈ ਗੱਲ ਘੜ੍ਹ ਲਿਆਉਂਦਾ।

لَأَخَذۡنَا مِنۡهُ بِٱلۡيَمِينِ﴿٤٥

45ਤਾਂ ਅਸੀਂ ਉਸ ਦਾ ਸੱਜਾ ਹੱਥ ਨੱਪ ਲੈਂਦੇ।

ثُمَّ لَقَطَعۡنَا مِنۡهُ ٱلۡوَتِينَ﴿٤٦

46ਫੇਰ ਅਸੀਂ ਉਸਦੀ ਘੰਡੀ ਵੱਢ ਸੁੱਟਦੇ।

فَمَا مِنكُم مِّنۡ أَحَدٍ عَنۡهُ حَٰجِزِينَ﴿٤٧

47ਫੇਰ ਤੁਹਾਡੇ ਵਿੱਚੋਂ ਕੋਈ ਵੀ ਸਾਨੂੰ (ਭਾਵ ਅੱਲਾਹ ਨੂੰ) ਇਸ ਕੰਮ ਤੋਂ ਰੋਕਣ ਵਾਲਾ ਨਹੀਂ ਸੀ।

وَإِنَّهُۥ لَتَذۡكِرَةٞ لِّلۡمُتَّقِينَ﴿٤٨

48ਨਿਰਸੰਦੇਹ, ਇਹ .ਕੁਰਆਨ ਮੁੱਤਕੀਆਂ (ਬੁਰਾਈਆਂ ਤੋਂ ਬਚਣ ਵਾਲਿਆਂ) ਲਈ ਇਕ ਨਸੀਹਤ ਹੈ।

وَإِنَّا لَنَعۡلَمُ أَنَّ مِنكُم مُّكَذِّبِينَ﴿٤٩

49ਬੇਸ਼ੱਕ ਅਸੀਂ ਜਾਣਦੇ ਹਾਂ ਕਿ ਤੁਹਾਡੇ ਵਿੱਚੋਂ ਕੁੱਝ ਲੋਕ ਇਸ ਨੂੰ ਝੁਠਲਾਉਂਦੇ ਹਨ।

وَإِنَّهُۥ لَحَسۡرَةٌ عَلَى ٱلۡكَٰفِرِينَ﴿٥٠

50ਅਤੇ ਬੇਸ਼ੱਕ ਉਹ (ਝੁਠਲਾਉਣਾ) ਕਾਫ਼ਿਰਾਂ ਲਈ ਪਛਤਾਵੇ ਦਾ ਕਾਰਨ ਹੈ।[2]

وَإِنَّهُۥ لَحَقُّ ٱلۡيَقِينِ﴿٥١

51ਨਿਰਸੰਦੇਹ, ਇਹ ਇਕ ਅਟੱਲ ਸੱਚਾਈ ਹੈ।[3]

فَسَبِّحۡ بِٱسۡمِ رَبِّكَ ٱلۡعَظِيمِ﴿٥٢

52ਸੋ (ਹੇ ਨਬੀ!) ਤੁਸੀਂ ਆਪਣੇ ਸਰਵੁਚ ਤੇ ਮਹਾਨ ਰੱਬ ਦੇ ਨਾਂ ਦੀ ਤਸਬੀਹ ਕਰੋ।

RELATED SURAHS