Al-Muddaththir

المدثر

The Cloaked One56 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

يَٰٓأَيُّهَا ٱلۡمُدَّثِّرُ﴿١

1ਹੇ ਕਪੜਾ (ਕੰਬਲ) ਓੜ ਲਪੇਟ ਕੇ ਪੈਣ ਵਾਲੇ!

قُمۡ فَأَنذِرۡ﴿٢

2ਉਠੋ ਅਤੇ (ਲੋਕਾਂ ਨੂੰ) ਡਰਾਓ।

وَرَبَّكَ فَكَبِّرۡ﴿٣

3ਅਤੇ ਆਪਣੇ ਰੱਬ ਦੀ ਵਡਿਆਈ ਦੀ ਚਰਚਾ ਕਰੋ।

وَثِيَابَكَ فَطَهِّرۡ﴿٤

4ਅਤੇ ਆਪਣੇ ਕੱਪੜ੍ਹਿਆਂ ਨੂੰ ਪਾਕ-ਸਾਫ਼ ਰੱਖੋ।

وَٱلرُّجۡزَ فَٱهۡجُرۡ﴿٥

5ਅਪਵਿੱਤਰਤਾ ਤੋਂ ਦੂਰ ਰਹੋ।

وَلَا تَمۡنُن تَسۡتَكۡثِرُ﴿٦

6ਵਧੇਰੇ ਪ੍ਰਾਪਤ ਕਰਨ ਲਈ ਅਹਿਸਾਨ ਨਾ ਕਰੋ।

وَلِرَبِّكَ فَٱصۡبِرۡ﴿٧

7ਅਤੇ ਆਪਣੇ ਰੱਬ ਲਈ ਸਬਰ ਤੋਂ ਕੰਮ ਲਓ।

فَإِذَا نُقِرَ فِي ٱلنَّاقُورِ﴿٨

8ਜਦੋਂ ਸੂਰ (ਨਰਸਿੰਘਾ) ਵਜਾਇਆ ਜਾਵੇਗਾ।

فَذَٰلِكَ يَوۡمَئِذٖ يَوۡمٌ عَسِيرٌ﴿٩

9ਤਾਂ ਉਹ ਦਿਹਾੜਾ ਬਹੁਤ ਹੀ ਕਰੜਾ ਹੋਵੇਗਾ।

عَلَى ٱلۡكَٰفِرِينَ غَيۡرُ يَسِيرٖ﴿١٠

10ਕਾਫ਼ਿਰਾਂ ਲਈ ਸੋਖਿਆਈ ਨਹੀਂ ਹੋਵੇਗੀ।

ذَرۡنِي وَمَنۡ خَلَقۡتُ وَحِيدٗا﴿١١

11ਮੈਨੂੰ (ਭਾਵ ਅੱਲਾਹ ਨੂੰ) ਅਤੇ ਉਸ ਵਿਅਕਤੀ ਨੂੰ ਇਕੱਲਾ ਛੱਡ ਦਿਓ ਜਿਸ ਨੂੰ ਮੈਂ ਇਕੱਲਾ ਪੈਦਾ ਕੀਤਾ ਹੈ।

وَجَعَلۡتُ لَهُۥ مَالٗا مَّمۡدُودٗا﴿١٢

12ਉਸ ਨੂੰ ਢੇਰ ਸਾਰਾ ਮਾਲ ਦਿੱਤਾ ਹੈ।

وَبَنِينَ شُهُودٗا﴿١٣

13ਉਸ ਦੇ ਅੰਗ ਸੰਗ ਰਹਿਣ ਵਾਲੇ ਪੁੱਤਰ ਦਿੱਤੇ।

وَمَهَّدتُّ لَهُۥ تَمۡهِيدٗا﴿١٤

14ਉਸ ਨੂੰ ਖੁੱਲ੍ਹੀ-ਢੁੱਲ੍ਹੀ ਜੀਵਨ ਸਮੱਗਰੀ (ਭਾਵ ਖ਼ੁਸ਼ਹਾਲੀ) ਨਾਲ ਨਿਵਾਜ਼ਿਆ।

ثُمَّ يَطۡمَعُ أَنۡ أَزِيدَ﴿١٥

15ਫੇਰ ਵੀ ਉਹ ਲੋਭ ਕਰਦਾ ਹੈ ਕਿ ਮੈਂ ਉਸ ਨੂੰ ਹੋਰ ਵਧੇਰੇ ਦਿਆਂ।

كَلَّآۖ إِنَّهُۥ كَانَ لِأٓيَٰتِنَا عَنِيدٗا﴿١٦

16ਕਦੇ ਵੀ ਨਹੀਂ! ਨਿਰਸੰਦੇਹ, ਉਹ ਸਾਡੀਆਂ ਆਇਤਾਂ ਨਾਲ ਵੈਰ ਰੱਖਦਾ ਹੈ।

سَأُرۡهِقُهُۥ صَعُودًا﴿١٧

17ਛੇਤੀ ਹੀ ਉਸ ਨੂੰ ਮੈਂ (ਭਾਵ ਅੱਲਾਹ) ਇਕ ਕਠਿਨ ਚੜ੍ਹਾਈ ਚੜ੍ਹਾਵਾਂਗਾ।

إِنَّهُۥ فَكَّرَ وَقَدَّرَ﴿١٨

18ਉਸ ਨੇ ਸੋਚ ਵਿਚਾਰ ਕੀਤਾ ਅਤੇ ਕੁੱਝ ਗੱਲ ਜੋੜ੍ਹਣ ਦਾ ਜਤਨ ਕੀਤਾ।

فَقُتِلَ كَيۡفَ قَدَّرَ﴿١٩

19ਸੋ ਉਹ ਤਾਂ ਮਾਰਿਆ ਜਾਵੇਗਾ, ਉਸ ਨੇ ਕਿਹੋ ਜਿਹੀ ਗੱਲ ਬਣਾਉਣ ਦਾ ਜਤਨ ਕੀਤਾ।

ثُمَّ قُتِلَ كَيۡفَ قَدَّرَ﴿٢٠

20ਉਹ ਤਾਂ ਮਾਰਿਆ ਜਾਵੇਗਾ, ਕਿਹੋ ਜਿਹੀ ਗੱਲ ਬਣਾਉਣ ਦਾ ਜਤਨ ਕੀਤਾ।

ثُمَّ نَظَرَ﴿٢١

21ਫੇਰ ਉਸ ਨੇ ਲੋਕਾਂ ਵੱਲ ਵੇਖਿਆ।

ثُمَّ عَبَسَ وَبَسَرَ﴿٢٢

22ਫੇਰ ਮੱਥੇ ਵੱਟ ਪਾਇਆ ਅਤੇ ਮੂੰਹ ਵਿਗਾੜ੍ਹਿਆ।

ثُمَّ أَدۡبَرَ وَٱسۡتَكۡبَرَ﴿٢٣

23ਫੇਰ ਪਿੱਠ ਫੇਰੀ ਤੇ ਹੰਕਾਰ ਵੀ ਕੀਤਾ।

فَقَالَ إِنۡ هَٰذَآ إِلَّا سِحۡرٞ يُؤۡثَرُ﴿٢٤

24ਫੇਰ ਉਸ ਨੇ ਆਖਿਆ ਇਹ (.ਕੁਰਆਨ) ਤਾਂ ਇਕ ਜਾਦੂ ਹੈ ਜਿਹੜਾ ਪਹਿਲਾਂ ਤੋਂ ਤੁਰਿਆ ਆ ਰਿਹਾ ਹੈ।

إِنۡ هَٰذَآ إِلَّا قَوۡلُ ٱلۡبَشَرِ﴿٢٥

25ਇਹ ਤਾਂ ਕੇਵਲ ਇਕ ਮਨੁੱਖੀ ਬਾਣੀ ਹੈ।

سَأُصۡلِيهِ سَقَرَ﴿٢٦

26ਮੈਂ ਛੇਤੀ ਹੀ ਉਸ ਵਿਅਕਤੀ ਨੂੰ ‘ਸਕਰ’ ਵਿਚ ਸੁੱਟ ਦੇਵਾਂਗਾ।[1]

وَمَآ أَدۡرَىٰكَ مَا سَقَرُ﴿٢٧

27ਤੁਸੀਂ ਕੀ ਜਾਣੋਂ ਕਿ ਸਕਰ ਕੀ ਹੈ ?

لَا تُبۡقِي وَلَا تَذَرُ﴿٢٨

28(ਇਹ ‘ਸਕਰ’ ਨਰਕ ਹੈ) ਜਿਹੜੀ (ਸ਼ਰੀਰ ਨੂੰ) ਨਾ ਬਾਕੀ ਰੱਖੇਗੀ ਤੇ ਨਾ ਛੱਡੇਗੀ।

لَوَّاحَةٞ لِّلۡبَشَرِ﴿٢٩

29ਖੱਲੜੀ ਨੂੰ ਝੁਲਸਾ ਦੇਣ ਵਾਲੀ ਹੈ।

عَلَيۡهَا تِسۡعَةَ عَشَرَ﴿٣٠

30ਇਸ (ਸਕਰ ਭਾਵ ਨਰਕ) ਉੱਤੇ ਉੱਨੀ (19) ਪਹਿਰੇਦਾਰ ਨਿਯੁਕਤ ਹਨ।

وَمَا جَعَلۡنَآ أَصۡحَٰبَ ٱلنَّارِ إِلَّا مَلَٰٓئِكَةٗۖ وَمَا جَعَلۡنَا عِدَّتَهُمۡ إِلَّا فِتۡنَةٗ لِّلَّذِينَ كَفَرُواْ لِيَسۡتَيۡقِنَ ٱلَّذِينَ أُوتُواْ ٱلۡكِتَٰبَ وَيَزۡدَادَ ٱلَّذِينَ ءَامَنُوٓاْ إِيمَٰنٗا وَلَا يَرۡتَابَ ٱلَّذِينَ أُوتُواْ ٱلۡكِتَٰبَ وَٱلۡمُؤۡمِنُونَ وَلِيَقُولَ ٱلَّذِينَ فِي قُلُوبِهِم مَّرَضٞ وَٱلۡكَٰفِرُونَ مَاذَآ أَرَادَ ٱللَّهُ بِهَٰذَا مَثَلٗاۚ كَذَٰلِكَ يُضِلُّ ٱللَّهُ مَن يَشَآءُ وَيَهۡدِي مَن يَشَآءُۚ وَمَا يَعۡلَمُ جُنُودَ رَبِّكَ إِلَّا هُوَۚ وَمَا هِيَ إِلَّا ذِكۡرَىٰ لِلۡبَشَرِ﴿٣١

31ਅਸੀਂ ਫ਼ਰਿਸ਼ਤੇ ਹੀ ਨਰਕ ਦੇ ਪਹਿਰੇਦਾਰ ਬਣਾਏ ਹਨ, ਅਤੇ ਅਸੀਂ ਉਹਨਾਂ ਦੀ ਗਿਣਤੀ ਨੂੰ ਕਾਫ਼ਿਰਾਂ ਲਈ ਅਜ਼ਮਾਇਸ਼ ਬਣਾ ਛੱਡਿਆ ਹੈ, ਤਾਂ ਜੋ ਕਿਤਾਬ ਵਾਲੇ (ਯਹੂਦੀਆਂ ਤੇ ਈਸਾਈਆਂ) ਨੂੰ ਵਿਸ਼ਵਾਸ ਹੋ ਜਾਵੇ ਅਤੇ ਈਮਾਨ ਵਾਲਿਆਂ ਦੇ ਈਮਾਨ ਵਿਚ ਹੋਰ ਵਾਧਾ ਹੋ ਜਾਵੇ, ਕਿਤਾਬ ਵਾਲੇ ਅਤੇ ਈਮਾਨ ਵਾਲੇ ਕਿਸੇ ਸ਼ੱਕ ਵਿਚ ਨਾ ਰਹਿਣ, ਤਾਂ ਜੋ ਦਿਲਾਂ ਦੇ ਰੋਗੀ ਤੇ ਕਾਫ਼ਿਰ ਆਖਣ, ਇਸ ਉਦਾਹਰਨ ਤੋਂ ਅੱਲਾਹ ਦਾ ਕੀ ਭਾਵ ਹੈ ? ਇਸੇ ਤਰ੍ਹਾਂ ਅੱਲਾਹ ਜਿਸ ਨੂੰ ਚਾਹੁੰਦਾ ਹੈ ਕੁਰਾਹੇ ਪਾ ਦਿੰਦਾ ਹੈ ਅਤੇ ਜਿਸ ਨੂੰ ਚਾਹੁੰਦਾ ਹੈ ਹਿਦਾਇਤ ਬਖ਼ਸ਼ ਦਿੰਦਾ ਹੈ। ਤੁਹਾਡੇ ਰੱਬ ਦੀਆਂ ਫ਼ੌਜਾਂ ਨੂੰ ਕੇਵਲ ਉਹੀਓ ਜਾਣਦਾ ਹੈ ਅਤੇ ਉਹ (ਨਰਕ) ਮਨੁੱਖ ਲਈ ਕੇਵਲ ਇਕ ਨਸੀਹਤ ਹੀ ਤਾਂ ਹੈ।

كَلَّا وَٱلۡقَمَرِ﴿٣٢

32ਉੱਕਾ ਨਹੀਂ ਸਹੁੰ ਹੈ ਚੰਨ ਦੀ।

وَٱلَّيۡلِ إِذۡ أَدۡبَرَ﴿٣٣

33ਅਤੇ ਰਾਤ ਦੀ ਜਦੋਂ ਉਹ ਢੱਲਦੀ ਹੈ।

وَٱلصُّبۡحِ إِذَآ أَسۡفَرَ﴿٣٤

34ਅਤੇ ਸਵੇਰੇ ਦੀ ਜਦੋਂ ਉਹ ਰੌਸ਼ਨ ਹੁੰਦੀ ਹੈ।

إِنَّهَا لَإِحۡدَى ٱلۡكُبَرِ﴿٣٥

35ਬੇਸ਼ੱਕ ਇਹ ਨਰਕ ਵੀ ਵੱਡੀਆਂ ਚੀਜ਼ਾਂ ਵਿੱਚੋਂ ਇਕ ਹੈ।

نَذِيرٗا لِّلۡبَشَرِ﴿٣٦

36ਮਨੁੱਖਾਂ ਲਈ ਡਰਾਵਾ ਹੈ।

لِمَن شَآءَ مِنكُمۡ أَن يَتَقَدَّمَ أَوۡ يَتَأَخَّرَ﴿٣٧

37ਉਸ ਲਈ (ਡਰਾਵਾ ਹੈ) ਜੋ ਤੁਹਾਡੇ ਵਿੱਚੋਂ (ਨੇਕੀ ਵੱਲ) ਅਗਾਂਹ ਵਧਣਾ ਜਾਂ ਪਿਛਾਂਹ ਰਹਿਣਾ ਚਾਹੁੰਦਾ ਹੈ।

كُلُّ نَفۡسِۭ بِمَا كَسَبَتۡ رَهِينَةٌ﴿٣٨

38ਹਰ ਵਿਅਕਤੀ ਨੇ ਜੋ ਵੀ (ਕਰਮ) ਕੀਤਾ ਹੈ ਉਸੇ ਦੇ ਬਦਲੇ ਉਹ ਗਹਿਣੇ ਪਿਆ ਹੋਇਆ ਹੈ।

إِلَّآ أَصۡحَٰبَ ٱلۡيَمِينِ﴿٣٩

39ਛੁੱਟ ਸੱਜੇ ਹੱਥ ਵਾਲਿਆਂ ਤੋਂ।

فِي جَنَّٰتٖ يَتَسَآءَلُونَ﴿٤٠

40ਉਹ ਜੰਨਤ ਦੇ ਬਾਗ਼ਾਂ ਵਿਚ ਹੋਣਗੇ ਅਤੇ ਇਕ ਦੂਜੇ ਦਾ ਹਾਲ ਪੁਛੱਣਗੇ।

عَنِ ٱلۡمُجۡرِمِينَ﴿٤١

41ਅਪਰਾਧੀਆਂ ਬਾਰੇ ਗੱਲਾਂ ਕਰਨਗੇ।

مَا سَلَكَكُمۡ فِي سَقَرَ﴿٤٢

42(ਉਹਨਾਂ ਤੋਂ ਪੁੱਛਣਗੇ) ਤੁਹਾਨੂੰ ਕਿਹੜੀ ਚੀਜ਼ ਨੇ ਨਰਕ ਵਿਚ ਸੁੱਟਿਆ ਹੈ ?

قَالُواْ لَمۡ نَكُ مِنَ ٱلۡمُصَلِّينَ﴿٤٣

43ਉਹ ਆਖਣਗੇ ਕਿ ਅਸੀਂ ਨਮਾਜ਼ੀਆਂ ਵਿੱਚੋਂ ਨਹੀਂ ਸੀ।[2]

وَلَمۡ نَكُ نُطۡعِمُ ٱلۡمِسۡكِينَ﴿٤٤

44ਅਤੇ ਨਾ ਹੀ ਅਸੀਂ ਮੁਥਾਜਾਂ ਨੂੰ ਭੋਜਨ ਕਰਵਾਉਂਦੇ ਸੀ।

وَكُنَّا نَخُوضُ مَعَ ٱلۡخَآئِضِينَ﴿٤٥

45ਅਸੀਂ (ਝੂਠੀਆਂ ਗੱਲਾਂ) ਬਣਾਉਣ ਵਾਲਿਆਂ ਦੇ ਨਾਲ ਰੁਝੇ ਰਹਿੰਦੇ ਸੀ।

وَكُنَّا نُكَذِّبُ بِيَوۡمِ ٱلدِّينِ﴿٤٦

46ਅਸੀਂ ਬਦਲੇ ਵਾਲੇ ਦਿਨ (ਕਿਆਮਤ) ਨੂੰ ਝੂਠ ਦੱਸਦੇ ਸੀ।

حَتَّىٰٓ أَتَىٰنَا ٱلۡيَقِينُ﴿٤٧

47ਇੱਥੋਂ ਤਕ ਕਿ ਸਾਨੂੰ ਮੌਤ ਨੇ ਆ ਝੱਫਿਆ।

فَمَا تَنفَعُهُمۡ شَفَٰعَةُ ٱلشَّٰفِعِينَ﴿٤٨

48ਹੁਣ ਸਿਫ਼ਾਰਸ਼ੀਆਂ ਦੀ ਕੋਈ ਵੀ ਸਿਫ਼ਾਰਸ਼ ਉਹਨਾਂ ਨੂੰ ਕੁੱਝ ਵੀ ਲਾਭ ਨਹੀਂ ਦੇਵੇਗੀ।

فَمَا لَهُمۡ عَنِ ٱلتَّذۡكِرَةِ مُعۡرِضِينَ﴿٤٩

49ਭਲਾ ਇਹਨਾਂ ਲੋਕਾਂ ਨੂੰ ਕੀ ਹੋ ਗਿਆ ਕਿ ਨਸੀਹਤ (.ਕੁਰਆਨ) ਤੋਂ ਮੂੰਹ ਮੋੜ ਰਹੇ ਹਨ।

كَأَنَّهُمۡ حُمُرٞ مُّسۡتَنفِرَةٞ﴿٥٠

50ਜਿਵੇਂ ਇਹ ਕੋਈ ਬਿਦਕੇ ਹੋਏ ਗਧੇ ਹੋਣ।

فَرَّتۡ مِن قَسۡوَرَةِۭ﴿٥١

51ਜਿਹੜੇ ਸ਼ੇਰ ਨੂੰ ਵੇਖ ਕੇ ਨੱਸ ਖਲੋਤੇ ਹੋਣ।

بَلۡ يُرِيدُ كُلُّ ٱمۡرِيٕٖ مِّنۡهُمۡ أَن يُؤۡتَىٰ صُحُفٗا مُّنَشَّرَةٗ﴿٥٢

52ਇਹਨਾਂ (ਕਾਫ਼ਿਰਾਂ) ਵਿੱਚੋਂ ਹਰ ਵਿਅਕਤੀ ਇਹੋ ਚਾਹੁੰਦਾ ਹੈ ਕਿ ਉਸ ਨੂੰ ਖੁੱਲ੍ਹੀਆਂ ਪੋਥੀਆਂ ਦਿੱਤੀਆਂ ਜਾਣ।

كَلَّاۖ بَل لَّا يَخَافُونَ ٱلۡأٓخِرَةَ﴿٥٣

53ਉੱਕਾ ਨਹੀਂ! ਅਸਲ ਗੱਲ ਇਹ ਹੈ ਕਿ ਇਹ ਲੋਕ ਆਖ਼ਿਰਤ ਤੋਂ ਨਹੀਂ ਡਰਦੇ।

كَلَّآ إِنَّهُۥ تَذۡكِرَةٞ﴿٥٤

54ਉੱਕਾ ਨਹੀਂ! ਇਹ (.ਕੁਰਆਨ) ਤਾਂ ਇਕ ਨਸੀਹਤ ਹੈ।

فَمَن شَآءَ ذَكَرَهُۥ﴿٥٥

55ਜਿਹੜਾ ਕੋਈ ਚਾਹੇ ਇਸ (ਨਸੀਹਤ) ਨੂੰ ਯਾਦ ਰੱਖੇ।

وَمَا يَذۡكُرُونَ إِلَّآ أَن يَشَآءَ ٱللَّهُۚ هُوَ أَهۡلُ ٱلتَّقۡوَىٰ وَأَهۡلُ ٱلۡمَغۡفِرَةِ﴿٥٦

56ਜਦ ਕਿ ਉਹ (ਕਾਫ਼ਿਰ) ਇਸ ਨੂੰ ਯਾਦ ਨਹੀਂ ਰਖੱਣਗੇ, ਛੁੱਟ ਅੱਲਾਹ ਹੀ ਜੇ ਅਜਿਹਾ ਚਾਹੇ। ਉਹ ਇਸ ਯੋਗ ਹੈ ਕਿ ਉਸ ਤੋਂ ਡਰਿਆ ਜਾਵੇ ਅਤੇ ਉਹੀਓ ਖਿਮਾ ਕਰਨ ਦੇ ਯੋਗ ਹੈ।

RELATED SURAHS