Al-Qiyamah

القيامة

The Resurrection40 ayahsMeccan

بِسْمِ ٱللَّهِ ٱلرَّحْمَٰنِ ٱلرَّحِيمِ

لَآ أُقۡسِمُ بِيَوۡمِ ٱلۡقِيَٰمَةِ﴿١

1ਮੈਂ ਸਹੁੰ ਖਾਂਦਾ ਹਾਂ ਕਿਆਮਤ ਦਿਹਾੜੇ ਦੀ।

وَلَآ أُقۡسِمُ بِٱلنَّفۡسِ ٱللَّوَّامَةِ﴿٢

2ਅਤੇ ਮੈਂ ਨਿੰਦਨ ਯੋਗ ਮਨ ਦੀ ਸਹੁੰ ਖਾਂਦਾ ਹੈ।

أَيَحۡسَبُ ٱلۡإِنسَٰنُ أَلَّن نَّجۡمَعَ عِظَامَهُۥ﴿٣

3ਕੀ ਮਨੁੱਖ ਸਮਝਦਾ ਹੈ ਕਿ ਅਸੀਂ ਉਸ ਦੀਆਂ ਹੱਡੀਆਂ ਨੂੰ ਇਕੱਤਰ ਨਹੀਂ ਕਰ ਸਕਾਂਗੇ ?

بَلَىٰ قَٰدِرِينَ عَلَىٰٓ أَن نُّسَوِّيَ بَنَانَهُۥ﴿٤

4ਕਿਉਂ ਨਹੀਂ! ਸਗੋਂ ਅਸੀਂ ਤਾਂ ਉਸ ਦੀ ਪੋਰ-ਪੋਰ ਠੀਕ ਕਰਨ ’ਤੇ ਸਮਰਥ ਹਾਂ।[1]

بَلۡ يُرِيدُ ٱلۡإِنسَٰنُ لِيَفۡجُرَ أَمَامَهُۥ﴿٥

5ਮਨੁੱਖ ਤਾਂ ਚਾਹੁੰਦਾ ਹੈ ਕਿ ਅਗਾਂਹ ਨੂੰ ਵੀ ਦੁਰਾਚਾਰ ਵਾਲੇ ਕੰਮ ਕਰਦਾ ਰਹੇ।

يَسۡـَٔلُ أَيَّانَ يَوۡمُ ٱلۡقِيَٰمَةِ﴿٦

6ਉਹ ਪੁੱਛਦਾ ਹੈ ਕਿ ਕਿਆਮਤ ਦਿਹਾੜਾ ਕਦੋਂ ਹੈ।

فَإِذَا بَرِقَ ٱلۡبَصَرُ﴿٧

7(ਇਹ ਦਿਹਾੜਾ ਉਸ ਵੇਲੇ ਹੋਵੇਗਾ) ਜਦੋਂ ਅੱਖਾਂ ਪਥਰਾ ਜਾਣਗੀਆਂ।

وَخَسَفَ ٱلۡقَمَرُ﴿٨

8ਚੰਨ ਬੇ-ਨੂਰ ਹੋ ਜਾਵੇਗਾ।

وَجُمِعَ ٱلشَّمۡسُ وَٱلۡقَمَرُ﴿٩

9ਸੂਰਜ ਅਤੇ ਚੰਨ ਨੂੰ ਜਮਾਂ ਕਰ ਦਿੱਤਾ ਜਾਵੇਗਾ। [2]

يَقُولُ ٱلۡإِنسَٰنُ يَوۡمَئِذٍ أَيۡنَ ٱلۡمَفَرُّ﴿١٠

10ਅਤੇ ਮਨੁੱਖ ਉਸ ਦਿਨ ਆਖੇਗਾ ਕਿ ਨੱਸਣ ਦੀ ਥਾਂ ਕਿੱਥੇ ਹੈ ?

كَلَّا لَا وَزَرَ﴿١١

11ਉੱਕਾ ਨਹੀਂ! ਉੱਥੇ ਕੋਈ ਸ਼ਰਨ-ਅਸਥਾਨ ਨਹੀਂ।

إِلَىٰ رَبِّكَ يَوۡمَئِذٍ ٱلۡمُسۡتَقَرُّ﴿١٢

12ਉਸ ਦਿਨ ਤੇਰੇ ਰੱਬ ਦੇ ਸਾਹਮਣੇ ਹੀ ਜਾ ਕੇ ਠਹਿਰਨਾ ਹੋਵੇਗਾ।

يُنَبَّؤُاْ ٱلۡإِنسَٰنُ يَوۡمَئِذِۭ بِمَا قَدَّمَ وَأَخَّرَ﴿١٣

13ਉਸ ਦਿਨ ਮਨੁੱਖ ਨੂੰ ਦੱਸ ਦਿੱਤਾ ਜਾਵੇਗਾ ਜੋ ਉਸ ਨੇ (ਚੰਗੇ ਜਾਂ ਮਾੜੇ ਕਰਮ) ਅੱਗੇ (ਆਖ਼ਿਰਤ ਲਈ) ਭੇਜੇ ਹਨ ਅਤੇ ਜੋ ਉਸ ਨੇ ਪਿੱਛੇ (ਦੁਨੀਆਂ ਵਿਚ) ਛੱਡੇ ਹਨ।

بَلِ ٱلۡإِنسَٰنُ عَلَىٰ نَفۡسِهِۦ بَصِيرَةٞ﴿١٤

14ਸਗੋਂ ਮਨੁੱਖ ਆਪੇ ਹੀ ਆਪਣੇ ਆਪ ਨੂੰ ਚੰਗੀ ਤਰ੍ਹਾਂ ਜਾਣਦਾ ਹੈ।

وَلَوۡ أَلۡقَىٰ مَعَاذِيرَهُۥ﴿١٥

15ਉਹ ਭਾਵੇਂ ਕਿੰਨੇ ਹੀ ਬਹਾਨੇ ਪੇਸ਼ ਕਰੇ।

لَا تُحَرِّكۡ بِهِۦ لِسَانَكَ لِتَعۡجَلَ بِهِۦٓ﴿١٦

16(ਹੇ ਨਬੀ!) ਤੁਸੀਂ ਇਸ .ਕੁਰਆਨ ਨੂੰ ਛੇਤੀ ਯਾਦ ਕਰਨ ਲਈ ਆਪਣੀ ਜ਼ੁਬਾਨ ਨੂੰ (ਛੇਤੀ-ਛੇਤੀ) ਹਰਕਤ ਨਾ ਦਿਓ।

إِنَّ عَلَيۡنَا جَمۡعَهُۥ وَقُرۡءَانَهُۥ﴿١٧

17ਇਸ ਨੂੰ (ਤੁਹਾਡੇ ਸੀਨੇ ਵਿਚ) ਜਮ੍ਹਾਂ ਕਰਨਾ ਅਤੇ ਇਸ ਨੂੰ (ਆਪ ਜੀ ਤੋਂ) ਪੜ੍ਹਵਾ ਦੇਣਾ ਸਾਡੇ ਜ਼ਿੰਮੇ ਹੈ।

فَإِذَا قَرَأۡنَٰهُ فَٱتَّبِعۡ قُرۡءَانَهُۥ﴿١٨

18ਜਦੋਂ ਅਸੀਂ ਤੁਹਾਨੂੰ ਇਸ ਨੂੰ ਪੜ੍ਹਵਾ ਚੁੱਕੀਏ ਤਾਂ ਉਸ ਪੜ੍ਹਾਈ ਦੀ ਪਾਲਣਾ ਕਰੋ।

ثُمَّ إِنَّ عَلَيۡنَا بَيَانَهُۥ﴿١٩

19ਫੇਰ ਇਸ ਦੀ ਵਿਆਖਿਆ ਕਰਨਾ ਸਾਡੇ ਜ਼ਿੰਮੇ ਹੈ।

كَلَّا بَلۡ تُحِبُّونَ ٱلۡعَاجِلَةَ﴿٢٠

20ਉੱਕਾ ਹੀ ਨਹੀਂ! ਸਗੋਂ ਤੁਸੀਂ ਲੋਕ ਤਾਂ ਦੁਨੀਆਂ ਨੂੰ ਹੀ ਪਸੰਦ ਕਰਦੇ ਹੋ।

وَتَذَرُونَ ٱلۡأٓخِرَةَ﴿٢١

21ਅਤੇ ਆਖ਼ਿਰਤ (ਦੀ ਚਿੰਤਾ) ਨੂੰ ਛੱਡ ਦਿੰਦੇ ਹੋ।

وُجُوهٞ يَوۡمَئِذٖ نَّاضِرَةٌ﴿٢٢

22ਉਸ (ਕਿਆਮਤ) ਦਿਹਾੜੇ ਕਈ ਚਿਹਰੇ ਲਹਿ-ਲਹਿ ਕਰਦੇ ਹੋਣਗੇ।

إِلَىٰ رَبِّهَا نَاظِرَةٞ﴿٢٣

23ਆਪਣੇ ਰੱਬ ਵੱਲ ਵੇਖ ਰਹੇ ਹੋਣਗੇ।

وَوُجُوهٞ يَوۡمَئِذِۭ بَاسِرَةٞ﴿٢٤

24ਉਸ (ਕਿਆਮਤ) ਦਿਹਾੜੇ ਕਈ ਚਿਹਰੇ ਉਦਾਸ ਹੋਣਗੇ।

تَظُنُّ أَن يُفۡعَلَ بِهَا فَاقِرَةٞ﴿٢٥

25ਉਹ ਸਮਝਣਗੇ ਕਿ ਉਹਨਾਂ ਨਾਲ ਲੱਕ-ਤੋੜ (ਭਾਵ ਅਤਿ ਕਰੜਾਈ ਵਾਲਾ) ਵਰਤਾਓ ਹੋਣ ਵਾਲਾ ਹੈ।

كَلَّآ إِذَا بَلَغَتِ ٱلتَّرَاقِيَ﴿٢٦

26ਉੱਕਾ ਹੀ ਨਹੀਂ! ਜਦੋਂ (ਜਾਨ) ਘੰਡੀ ਤਕ ਆ ਪਹੁੰਚੇਗੀ।

وَقِيلَ مَنۡۜ رَاقٖ﴿٢٧

27ਅਤੇ ਕਿਹਾ ਜਾਵੇਗਾ ਕਿ ਕੌਣ ਹੈ ਝਾੜ-ਫੂਂਕ ਕਰਨ ਵਾਲਾ ?

وَظَنَّ أَنَّهُ ٱلۡفِرَاقُ﴿٢٨

28ਅਤੇ ਉਹ ਸਮਝ ਲਵੇਗਾ ਕਿ ਇਹ (ਸੰਸਾਰ ਤੋਂ) ਵਿਛੋੜੇ ਦਾ ਸਮਾਂ ਹੈ।

وَٱلۡتَفَّتِ ٱلسَّاقُ بِٱلسَّاقِ﴿٢٩

29ਪਿੰਨੀ ਨਾਲ ਪਿੰਨੀ ਜੁੜ ਜਾਵੇਗੀ।[3]

إِلَىٰ رَبِّكَ يَوۡمَئِذٍ ٱلۡمَسَاقُ﴿٣٠

30ਉਸ ਦਿਹਾੜੇ ਤੁਹਾਡੇ ਰੱਬ ਵੱਲ ਚਲਣਾ ਹੋਵੇਗਾ।

فَلَا صَدَّقَ وَلَا صَلَّىٰ﴿٣١

31ਨਾ ਤਾਂ ਉਸ ਨੇ (ਸੰਸਾਰ ਵਿਚ ਹੱਕ ਦੀ) ਪੁਸ਼ਟੀ ਕੀਤੀ ਅਤੇ ਨਾ ਹੀ ਨਮਾਜ਼ ਪੜ੍ਹੀ।

وَلَٰكِن كَذَّبَ وَتَوَلَّىٰ﴿٣٢

32ਸਗੋਂ ਉਸ ਨੇ ਤਾਂ ਹੱਕ ਨੂੰ ਝੁਠਲਾਇਆ ਅਤੇ ਮੂੰਹ ਮੋੜ ਲਿਆ।

ثُمَّ ذَهَبَ إِلَىٰٓ أَهۡلِهِۦ يَتَمَطَّىٰٓ﴿٣٣

33ਫੇਰ ਉਹ ਆਪਣੇ ਪਰਿਵਾਰ ਕੋਲ ਆਕੜਦਾ ਹੋਇਆ ਗਿਆ।

أَوۡلَىٰ لَكَ فَأَوۡلَىٰ﴿٣٤

34ਸੋ ਅੱਜ ਤੇਰੇ ਲਈ ਬਰਬਾਦੀ ਹੀ ਬਰਬਾਦੀ ਹੈ।

ثُمَّ أَوۡلَىٰ لَكَ فَأَوۡلَىٰٓ﴿٣٥

35ਬਰਬਾਦੀ ਹੀ ਬਰਬਾਦੀ ਹੈ ਤੇਰੇ ਲਈ।

أَيَحۡسَبُ ٱلۡإِنسَٰنُ أَن يُتۡرَكَ سُدًى﴿٣٦

36ਕੀ ਮਨੁੱਖ ਸਮਝਦਾ ਹੈ ਕਿ ਉਸ ਨੂੰ ਐਵੇਂ ਹੀ (ਭਾਵ ਬਿਨਾਂ ਹਿਸਾਬ ਕਿਤਾਬ ਤੋਂ) ਛੱਡ ਦਿੱਤਾ ਜਾਵੇਗਾ।

أَلَمۡ يَكُ نُطۡفَةٗ مِّن مَّنِيّٖ يُمۡنَىٰ﴿٣٧

37ਕੀ ਉਹ ਵੀਰਜ ਦੀ ਇਕ ਬੂੰਦ ਨਹੀਂ ਸੀ ਜਿਹੜੀ (ਮਾਂ ਦੇ) ਗਰਭ ਵਿਚ ਟਪਕਾਈ ਜਾਂਦੀ ਹੈ।

ثُمَّ كَانَ عَلَقَةٗ فَخَلَقَ فَسَوَّىٰ﴿٣٨

38ਫੇਰ ਉਹ ਲੋਥੜਾ ਬਣਿਆ, ਫੇਰ ਅੱਲਾਹ ਨੇ ਉਸ ਨੂੰ ਪੈਦਾ ਕੀਤਾ ਅਤੇ ਉਸ ਦੇ ਅੰਗ ਠੀਕ-ਠਾਕ ਕੀਤੇ।[4]

فَجَعَلَ مِنۡهُ ٱلزَّوۡجَيۡنِ ٱلذَّكَرَ وَٱلۡأُنثَىٰٓ﴿٣٩

39ਫੇਰ ਉਸ ਤੋਂ ਨਰ ਤੇ ਮਦੀਨ ਦਾ ਜੋੜਾ ਬਣਾਇਆ।

أَلَيۡسَ ذَٰلِكَ بِقَٰدِرٍ عَلَىٰٓ أَن يُحۡـِۧيَ ٱلۡمَوۡتَىٰ﴿٤٠

40ਫੇਰ ਕੀ ਉਹ (ਅੱਲਾਹ) ਇਸ ਦੀ ਸਮਰਥਾ ਨਹੀਂ ਰੱਖਦਾ ਕਿ ਮੁਰਦਿਆਂ ਨੂੰ ਜਿਊਂਦਾ ਕਰ ਦੇਵੇ।

RELATED SURAHS