Az-Zalzalah

الزلزلة

The Earthquake8 ayahsMedinan

بِسْمِ ٱللَّهِ ٱلرَّحْمَٰنِ ٱلرَّحِيمِ

إِذَا زُلۡزِلَتِ ٱلۡأَرۡضُ زِلۡزَالَهَا﴿١

1ਜਦੋਂ ਧਰਤੀ ਜ਼ੋਰ ਨਾਲ ਹਿਲਾ ਦਿੱਤੀ ਜਾਵੇਗੀ।

وَأَخۡرَجَتِ ٱلۡأَرۡضُ أَثۡقَالَهَا﴿٢

2ਅਤੇ ਧਰਤੀ ਆਪਣਾ ਸਾਰਾ ਬੋਝ ਬਾਹਰ ਕੱਢ ਸੁੱਟੇਗੀ।

وَقَالَ ٱلۡإِنسَٰنُ مَا لَهَا﴿٣

3ਅਤੇ (ਉਸ ਸਮੇਂ) ਮਨੁੱਖ ਆਖੇਗਾ ਕਿ ਇਸ ਨੂੰ ਕੀ ਹੋ ਗਿਆ ?

يَوۡمَئِذٖ تُحَدِّثُ أَخۡبَارَهَا﴿٤

4ਉਸ ਦਿਨ ਉਹ ਆਪਣੇ (ਆਪ ’ਤੇ ਬੀਤੇ ਹੋਏ) ਹਾਲਾਤ ਵਰਣਨ ਕਰੇਗੀ।

بِأَنَّ رَبَّكَ أَوۡحَىٰ لَهَا﴿٥

5ਕਿਉਂ ਜੋ ਤੁਹਾਡਾ ਰੱਬ ਉਸ ਨੂੰ (ਇਹੋ) ਹੁਕਮ ਦੇਵੇਗਾ।

يَوۡمَئِذٖ يَصۡدُرُ ٱلنَّاسُ أَشۡتَاتٗا لِّيُرَوۡاْ أَعۡمَٰلَهُمۡ﴿٦

6ਉਸ ਦਿਨ ਲੋਕੀ ਵੱਖਰੇ ਵੱਖਰੇ ਹੋ ਕੇ ਪਰਤਣਗੇ ਤਾਂ ਜੋ ਉਹਨਾਂ ਨੂੰ ਉਹਨਾਂ ਦੇ ਕਰਮ ਵਿਖਾਏ ਜਾਣ। [1]

فَمَن يَعۡمَلۡ مِثۡقَالَ ذَرَّةٍ خَيۡرٗا يَرَهُۥ﴿٧

7ਸੋ ਜਿਸ ਨੇ ਰਤਾ ਭਰ ਵੀ ਨੇਕੀ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।

وَمَن يَعۡمَلۡ مِثۡقَالَ ذَرَّةٖ شَرّٗا يَرَهُۥ﴿٨

8ਅਤੇ ਜਿਸ ਨੇ ਰਤਾ ਭਰ ਵੀ ਬੁਰਾਈ ਕੀਤੀ ਹੋਵੇਗੀ ਉਹ ਉਸ ਨੂੰ ਵੇਖ ਲਵੇਗਾ।

RELATED SURAHS